ਅੱਜ ਵੀ ਸਿੱਟ ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 20 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅੱਜ ਵੀ ਸਿੱਟ ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਇਸ ਸੰਬੰਧੀ ਸਿੱਟ ਨੂੰ ਚਿੱਠੀ ਲਿਖ ਕੇ 23 ਜੁਲਾਈ ਨੂੰ ਸੁਪਰੀਮ ਕੋਰਟ ਵਿਚ ਹੋਣ ਵਾਲੀ ਸੁਣਵਾਈ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਗਲੀ ਤਾਰੀਖ਼ ਇਸ ਤੋਂ ਬਾਅਦ ਦੀ ਹੀ ਦਿੱਤੀ ਜਾਵੇ। ਸਿੱਟ ਵਲੋਂ ਡਰੱਗ ਤਸਕਰੀ ਨਾਲ ਸੰਬੰਧਿਤ ਮਾਮਲੇ ਵਿਚ ਜਾਂਚ ਕੀਤੀ ਜਾ ਰਹੀ ਹੈ।