ਅੰਮ੍ਰਿਤਸਰ ਹਵਾਈ ਅੱਡੇ 'ਤੇ ਇਕ ਮਹਿਲਾ ਯਾਤਰੀ ਕੋਲੋਂ 50 ਲੱਖ ਦਾ ਸੋਨਾ ਬਰਾਮਦ
.jpg)
ਰਾਜਾਸਾਂਸੀ, 20 ਜੁਲਾਈ (ਹਰਦੀਪ ਸਿੰਘ ਖੀਵਾ)-ਇਟਲੀ (ਮਿਲਾਨ) ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਇਕ ਬਜ਼ੁਰਗ ਮਹਿਲਾ ਯਾਤਰੀ ਕੋਲੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵਲੋਂ ਬਾਰੀਕੀ ਨਾਲ ਕੀਤੀ ਗਈ ਜਾਂਚ ਪੜਤਾਲ ਦੌਰਾਨ 672 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ, ਜਿਸ ਦੀ ਬਾਜ਼ਾਰੀ ਕੀਮਤ 50 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਵਲੋਂ ਸੋਨੇ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਯਾਤਰੀ ਉਤੇ ਕਾਨੂੰਨ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।