JALANDHAR WEATHER

ਆੜ੍ਹਤੀਏ ਨੂੰ ਅਗਵਾ ਕਰਕੇ ਹੱਤਿਆ ਕਰਨ ਦੇ ਮਾਮਲੇ 'ਚ 4 ਦੋਸ਼ੀਆਂ ਨੂੰ ਉਮਰ ਕੈਦ

ਫ਼ਾਜ਼ਿਲਕਾ, 20 ਜੁਲਾਈ (ਪ੍ਰਦੀਪ ਕੁਮਾਰ)-ਆੜ੍ਹਤੀਏ ਨੂੰ ਅਗਵਾ ਕਰਕੇ ਹੱਤਿਆ ਕਰਨ ਦੇ ਮਾਮਲੇ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵਲੋਂ 4 ਦੋਸ਼ੀਆਂ ਨੂੰ ਉਮਰ ਕੈਦ ਅਤੇ ਕਾਤਿਲਾਂ ਨੂੰ ਪਨਾਹ ਦੇਣ ਵਾਲੇ ਦੋ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਵੱਖ-ਵੱਖ ਧਾਰਾਵਾਂ ਤਹਿਤ ਜੁਰਮਾਨਾ ਲਗਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮਲਾ 2019 ਦਾ ਹੈ, ਜਿਸ ਵਿਚ ਇਕ ਆੜ੍ਹਤੀਏ ਨੂੰ ਅਗਵਾ ਕਰਕੇ ਉਸ ਦੇ ਪਰਿਵਾਰ ਕੋਲ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਆੜ੍ਹਤੀਏ ਨੂੰ ਅਗਵਾ ਕਰਨ ਵਾਲੇ ਦੋਸ਼ੀਆਂ ਨੇ ਉਸ ਦਾ ਕਤਲ ਕਰਕੇ ਉਸ ਨੂੰ ਗੱਡੀ ਸਮੇਤ ਨਹਿਰ ਵਿਚ ਸੁੱਟ ਦਿੱਤਾ ਸੀ, ਜਿਸ ਦੀ ਲਾਸ਼ ਨਹਿਰ ’ਚੋਂ ਬਰਾਮਦ ਹੋਈ ਸੀ ਅਤੇ ਪੁਲਿਸ ਨੇ ਇਸ ਮਾਮਲੇ ਵਿਚ 302 ਸਣੇ ਵੱਖ-ਵੱਖ ਧਰਾਵਾਂ ਤਹਿਤ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਦੀ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਚੱਲ ਰਹੀ ਸੀ। ਅੱਜ ਮਾਮਲੇ ਦੀ ਸੁਣਵਾਈ ਕਰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਜੀਤਪਾਲ ਸਿੰਘ ਦੀ ਅਦਾਲਤ ਵਲੋਂ ਸਬੂਤਾਂ ਅਤੇ ਗਵਾਹਾਂ ਦੇ ਆਧਾਰ ਉਤੇ 4 ਦੋਸ਼ੀਆਂ ਨੂੰ ਉਮਰ ਕੈਦ ਅਤੇ ਦੋ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ