ਕਾਂਵੜ ਯਾਤਰਾ ਦੌਰਾਨ ਦੁਕਾਨਦਾਰਾਂ ਨੂੰ ਪਛਾਣ ਦੱਸਣ ਦੀ ਜ਼ਰੂਰਤ ਨਹੀਂ- ਸੁਪਰੀਮ ਕੋਰਟ

ਨਵੀਂ ਦਿੱਲੀ, 22 ਜੁਲਾਈ- ਸੁਪਰੀਮ ਕੋਰਟ ਨੇ ਕਾਂਵੜੀਆ ਯਾਤਰਾ ਰੂਟ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ’ਤੇ ਮਾਲਕਾਂ ਦੇ ਨਾਂਅ ਲਿਖਣ ਲਈ ਸਰਕਾਰਾਂ ਦੇ ਨਿਰਦੇਸ਼ਾਂ ’ਤੇ ਰੋਕ ਲਗਾ ਦਿੱਤੀ ਹੈ ਅਤੇ ਯਾਤਰਾ ਰੂਟ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਨੂੰ ਮਾਲਕਾਂ ਦੇ ਨਾਂਅ ਲਿਖਣ ਲਈ ਉਨ੍ਹਾਂ ਦੇ ਨਿਰਦੇਸ਼ਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਤੋਂ ਇਸ ਸੰਬੰਧੀ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਸੁਣਵਾਈ 26 ਜੁਲਾਈ ਨੂੰ ਪਾ ਦਿੱਤੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਭੋਜਨ ਵਿਕਰੇਤਾਵਾਂ ਨੂੰ ਮਾਲਕਾਂ, ਕਰਮਚਾਰੀਆਂ ਦੇ ਨਾਮ ਦੇਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰ ਸਿਰਫ਼ ਇਹ ਦੱਸਣ ਕਿ ਉਨ੍ਹਾਂ ਨੂੰ ਸ਼ਾਕਾਹਾਰੀ ਜਾਂ ਮਾਸਾਹਾਰੀ ਕਿਸ ਤਰ੍ਹਾਂ ਦਾ ਖਾਣਾ ਹੈ।