ਕੇਂਦਰੀ ਕੈਬਨਿਟ ਨੇ ਬਜਟ ਨੂੰ ਦਿੱਤੀ ਰਸਮੀ ਮਨਜ਼ੂਰੀ

ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਕੈਬਨਿਟ ਨੇ ਅੱਜ ਪੇਸ਼ ਕੀਤੇ ਜਾਣ ਵਾਲੇ ਆਮ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੇਂਦਰੀ ਬਜਟ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਸੰਸਦ ਵਿਚ ਬੈਠਕ ਕੀਤੀ ਸੀ।