ਸੋਨਾ ਅਤੇ ਚਾਂਦੀ ਹੋਣਗੇ ਸਸਤੇ

ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨੇ ਕਿਹਾ ਕਿ ਮੋਬਾਈਲ ਫ਼ੋਨਾਂ ਅਤੇ ਉਪਕਰਨਾਂ ਦਾ ਘਰੇਲੂ ਉਤਪਾਦਨ ਵਧਿਆ ਹੈ, ਇਸ ਲਈ ਮੋਬਾਈਲ ਫ਼ੋਨਾਂ ਅਤੇ ਮੋਬਾਈਲ ਚਾਰਜਰਾਂ ’ਤੇ ਕਸਟਮ ਡਿਊਟੀ ਘਟਾਈ ਜਾਵੇਗੀ। ਇਸ ਦੇ ਨਾਲ ਹੀ ਕੈਂਸਰ ਦੇ ਮਰੀਜ਼ਾਂ ਲਈ ਤਿੰਨ ਹੋਰ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ। ਐਕਸ-ਰੇ ਟਿਊਬਾਂ ਅਤੇ ਫਲੈਟ ਪੈਨਲ ਡਿਟੈਕਟਰਾਂ ’ਤੇ ਵੀ ਕਸਟਮ ਡਿਊਟੀ ਘਟਾਈ ਜਾਵੇਗੀ। ਸੋਨੇ ਅਤੇ ਚਾਂਦੀ ’ਤੇ ਕਸਟਮ ਡਿਊਟੀ 6 ਫ਼ੀਸਦੀ ਅਤੇ ਪਲੈਟੀਨਮ ’ਤੇ 6.4 ਫ਼ੀਸਦੀ ਘਟਾਈ ਜਾਵੇਗੀ।