ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕੱਢਿਆ ਗਿਆ ਟਰੈਕਟਰ ਮਾਰਚ
ਅਮਲੋਹ, 15 ਅਗਸਤ (ਕੇਵਲ ਸਿੰਘ) - ਗੈਰ ਰਾਜਨੀਤਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸਥਾਨਿਕ ਅਨਾਜ ਮੰਡੀ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਵਿਚ ਸੈਕੜਿਆਂ ਦੀ ਗਿਣਤੀ ਵਿਚ ਟਰੈਕਟਰ ਲੈ ਕੇ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਏ। ਇਸ ਮਾਰਚ ਨੂੰ ਮੰਡੀ ਗੋਬਿੰਦਗੜ੍ਹ ਚੌਕ ਵਿਚ ਰੋਕ ਕੇ ਕਿਸਾਨ ਆਗੂਆਂ ਵਲੋਂ ਨਵੇਂ ਲਿਆਦੇ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਅਤੇ ਮੋਦੀ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਬਣਾਏ ਇਹ ਕਾਲੇ ਕਾਨੂੰਨ ਲੋਕਾਂ ਦੇ ਮੌਲਿਕ ਅਧਿਕਾਰਾਂ ਦਾ ਘਾਣ ਕਰਦੇ ਹਨ ਕਿਉਂਕਿ ਇਹ ਕਾਨੂੰਨ ਕਿਸੇ ਨੂੰ ਵੀ ਆਪਣੀਆਂ ਜਾਇਜ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੰਦੇ ਅਤੇ ਬਿਨਾਂ ਕਸੂਰ ਤੋਂ ਉਨ੍ਹਾਂ ਨੂੰ ਫੜ ਕੇ ਜੇਲਾਂ ਵਿਚ ਬੰਦ ਕਰਨ ਦੀ ਇਨ੍ਹਾਂ ਕਾਨੂੰਨਾਂ ਵਿਚ ਵਿਵਸਥਾ ਹੈ।