ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਆਜ਼ਾਦੀ ਦਿਹਾੜਾ ਮਨਾਇਆ
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ। ਸਟੇਸ਼ਨ ਮਾਸਟਰ ਰੂਪ ਲਾਲ ਵਲੋਂ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਲਹਿਰਾਇਆ ਗਿਆ। ਇੰਸਪੈਕਟਰ ਆਰ.ਪੀ.ਐਫ. ਜੈ ਸਿੰਘ ਵੀ ਮੌਜੂਦ ਸਨ। ਜੀ.ਆਰ.ਪੀ. ਚੌਂਕੀ ਅਟਾਰੀ ਰੇਲਵੇ ਸਟੇਸ਼ਨ ਦੇ ਇੰਚਾਰਜ ਰਸ਼ਪਾਲ ਸਿੰਘ ਸੋਹਲ ਦੀ ਅਗਵਾਈ ਵਾਲੀ ਟੀਮ ਵਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ।ਆਜ਼ਾਦੀ ਦਿਹਾੜੇ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ ਅਤੇ 78ਵੇਂ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।