ਕੇਂਦਰੀ ਵਿਦਿਆਲਿਆ ਸਲਾਈਟ ਵਿਚ ਮਨਾਇਆ ਗਿਆ ਸੁਤੰਤਰਤਾ ਦਿਵਸ

ਲੌਂਗੋਵਾਲ, 15 ਅਗਸਤ (ਸ,ਸ,ਖੰਨਾ,ਵਿਨੋਦ) - ਕੇਂਦਰੀ ਵਿਦਿਆਲਿਆ ਹਲਕਾ ਲੌਂਗੋਵਾਲ ਵਿਖੇ 78ਵਾਂ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੋਫੈਸਰ ਮਣੀਕਾਂਤ ਪਾਸਵਾਨ ਅਤੇ ਮੈਡਮ ਸੁਨੀਤਾ ਪਾਸਵਾਨ ਵਿਸ਼ੇਸ ਤੌਰ 'ਤੇ ਪੁੱਜੇ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਹਰੀਹਰ ਯਾਦਵ ਨੇ ਕੀਤੀ ਅਤੇ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਮੀਂਹ ਦੇ ਬਾਵਜੂਦ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਉਤਸ਼ਾਹ ਘੱਟ ਨਹੀਂ ਹੋਇਆ ਅਤੇ ਪ੍ਰੋਗਰਾਮ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ।