JALANDHAR WEATHER

ਅਟਾਰੀ ਸਰਹੱਦ 'ਤੇ ਸਥਿਤ ਆਈ.ਸੀ.ਪੀ. ਵਿਖੇ ਮੈਨੇਜਰ ਸੂਰਜ ਭਾਨ ਨੇ ਲਹਿਰਾਇਆ ਤਿਰੰਗਾ ਝੰਡਾ

 ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਇੰਟੀਗਰੇਟਡ ਚੈੱਕ ਪੋਸਟ ਅਟਾਰੀ ਵਿਖੇ ਐਲ.ਪੀ.ਏ.ਆਈ. ਦੇ ਮੈਨੇਜਰ ਸੂਰਜ ਭਾਨ ਵਲੋਂ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਆਈ.ਸੀ.ਪੀ. ਵਿਖੇ ਤਾਇਨਾਤ ਬੀ.ਐਸ.ਐਫ. ਦੇ ਕੰਪਨੀ ਕਮਾਂਡੈਂਟ ਪ੍ਰਦੀਪ ਕੁਮਾਰ ਵੀ ਮੌਜੂਦ ਸਨ, ਜਿਨਾਂ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਮੈਨੇਜਰ ਸੂਰਜ ਭਾਨ ਵਲੋਂ 78ਵੇਂ ਆਜ਼ਾਦੀ ਦਿਹਾੜੇ ਮੌਕੇ ਬੀ.ਐਸ.ਐਫ. ਜਵਾਨਾ, ਲੈਂਡ ਪੋਰਟ ਅਥਾਰਟੀ ਦੇ ਮੁਲਾਜ਼ਮਾ ਅਤੇ ਹੋਰ ਮੌਜੂਦ ਮਹਿਕਮਿਆਂ ਦੇ ਅਧਿਕਾਰੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਧਾਈਆਂ ਦਿੱਤੀਆਂ ਗਈਆਂ ਅਤੇ ਦੇਸ਼ ਦੀ ਆਜ਼ਾਦੀ ਬਾਰੇ ਜਾਣਕਾਰੀ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ