ਜ਼ਿਲ੍ਹਾ ਪੱਧਰੀ ਸਮਾਗਮ ਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਰਾਸ਼ਟਰੀ ਝੰਡਾ ਲਹਿਰਾਇਆ
ਕਪੂਰਥਲਾ, 15 ਅਗਸਤ (ਅਮਨਜੋਤ ਸਿੰਘ ਵਾਲੀਆ) - ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਇਆ ਗਿਆ।ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਅਦਾ ਕੀਤੀ।ਇਸ ਉਪਰੰਤ ਉਨਾਂ ਪੰਜਾਬ ਪੁਲਿਸ, ਐਨ.ਸੀ.ਸੀ. ਕੈਡਟ ਤੇ ਸਕੂਲਾਂ ਦੇ ਵਿਦਿਆਰਥੀਆਂ ਦੀ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸੁਤੰਤਰਤਾ ਦਿਵਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨਾਂ ਨੂੰ ਸਲਾਮ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਸਾਰਿਆਂ ਨੂੰ 78ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।