ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ 16 ਅਗਸਤ ਨੂੰ ਛੁੱਟੀ ਦਾ ਐਲਾਨ
ਕਪੂਰਥਲਾ, 15 ਅਗਸਤ (ਅਮਨਜੋਤ ਸਿੰਘ ਵਾਲੀਆ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ 78ਵੇਂ ਆਜ਼ਾਦੀ ਦਿਹਾੜੇ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਸਾਰੇ ਸਕੂਲਾਂ ਵਿਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਤਿਆਰੀ ਸ਼ਲਾਘਾਯੋਗ ਰਹੀ ਹੈ। ਉਨ੍ਹਾਂ ਕਿਹਾ ਕਿ 16 ਅਗਸਤ ਨੂੰ ਇਨ੍ਹਾਂ ਸਾਰੇ ਸਕੂਲਾਂ ਵਿਚ ਛੁੱਟੀ ਰਹੇਗੀ।