ਫਿਰੋਜ਼ਪੁਰ 'ਚ ਨੌਜਵਾਨ ਨਾਲ ਕੁੱਟਮਾਰ ਕਰਕੇ ਕੀਤੀ ਲੁੱਟ-ਖੋਹ
ਫਿਰੋਜ਼ਪੁਰ, 4 ਸਤੰਬਰ-ਇਥੇ ਕਦੇ ਕਾਪਾ ਗੈਂਗ ਵਲੋਂ ਲੁੱਟ-ਖੋਹ ਕੀਤੀ ਜਾਂਦੀ ਹੈ ਤੇ ਕਦੇ ਗੋਲੀਬਾਰੀ। ਬੀਤੇ ਕੱਲ੍ਹ ਫਿਰੋਜ਼ਪੁਰ ਸ਼ਹਿਰ ਵਿਚ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਬਦਮਾਸ਼ਾਂ ਵਲੋਂ ਗੋਲੀਆਂ ਚਲਾ ਕੇ ਤਿੰਨ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਹ ਮਾਮਲਾ ਅਜੇ ਠੰਡਾ ਨਹੀਂ ਹੋਇਆ ਕਿ ਹੁਣ ਸ਼ਹਿਰ ਵਿਚ ਕਾਪਾ ਗੈਂਗ ਵੀ ਸਰਗਰਮ ਹੋਇਆ ਦਿਖਾਈ ਦੇ ਰਿਹਾ ਹੈ। ਤਾਜ਼ਾ ਮਾਮਲਾ ਅੱਜ ਦੇਰ ਸ਼ਾਮ ਦਾ ਹੈ ਜਿਥੇ ਫਿਰੋਜ਼ਪੁਰ ਦੇ ਸ਼ਾਂਤੀ ਨਗਰ ਵਿਚ ਦੋ ਬਦਮਾਸ਼ਾ ਵਲੋਂ ਇਕ ਨੌਜਵਾਨ ਨੂੰ ਘੇਰ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪਤਾ ਲੱਗਾ ਹੈ ਕਿ ਕਾਪਾ ਗੈਂਗ ਵਲੋਂ ਉਕਤ ਵਿਅਕਤੀ ਨੂੰ ਜ਼ਖਮੀ ਕੀਤਾ ਗਿਆ ਅਤੇ ਉਸ ਕੋਲੋਂ ਪੈਸੇ ਦੀ ਲੁੱਟ-ਖੋਹ ਕਰਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ।