ਅੱਜ ਕਿਸਾਨ ਕਰਨਗੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ
ਚੰਡੀਗੜ੍ਹ, 5 ਸਤੰਬਰ- ਖੇਤੀ ਨੀਤੀ ਸਮੇਤ ਅੱਠ ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅੱਜ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਹੋਵੇਗੀ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਸੀ ਕਿ ਸੰਘਰਸ਼ ਸੰਬੰਧੀ ਸਾਰੀ ਸਥਿਤੀ ਅੱਜ ਦੀ ਮੀਟਿੰਗ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।