ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ
ਖਾਲੜਾ, 5 ਸਤੰਬਰ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਖਾਲੜਾ ਵਿਖੇ ਪ੍ਰੋਗਰਾਮ ਵਿਚ ਆਏ ਪਿੰਡ ਖੇਮਕਰਨ ਤੋਂ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ਮ੍ਰਿਤਕ ਦੀ ਪਛਾਣ ਨਿਸ਼ਾਨ ਸਿੰਘ (30) ਪੁੱਤਰ ਦਿਲਬਾਗ ਸਿੰਘ ਵਾਸੀ ਖੇਮਕਰਨ ਵਜੋਂ ਹੋਈ ਹੈ। ਪੁਲਿਸ ਵਲੋਂ ਮਿ੍ਰਤਕ ਦੇਹ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਦਿੱਤੀ ਗਈ ਹੈ।