ਜਲੰਧਰ : ਨਾਜਾਇਜ਼ ਹਥਿਆਰਾਂ ਸਮੇਤ ਇਕ ਕਾਬੂ
ਜਲੰਧਰ, 5 ਸਤੰਬਰ (ਮਨਜੋਤ ਸਿੰਘ)-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਹੱਲਾ ਪਟੇਲ ਨਗਰ ਵਿਖੇ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 32 ਬੋਰ ਦੇ ਇਕ ਨਾਜਾਇਜ਼ ਪਿਸਤੌਲ ਸਮੇਤ ਦੋ ਜ਼ਿੰਦਾ ਰੌਂਦ ਅਤੇ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ।