ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਰਕਾਰ ਨਾਲ ਮੀਟਿੰਗ ਜਾਰੀ, ਸੀ.ਐਮ. ਮੀਟਿੰਗ ਛੱਡ ਕੇ ਗਏ
ਚੰਡੀਗੜ੍ਹ, 5 ਸਤੰਬਰ-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਿਚਕਾਰ ਪੰਜਾਬ ਭਵਨ ਚੰਡੀਗੜ੍ਹ ਵਿਚ ਮੁੱਖ ਮੰਤਰੀ ਦਰਮਿਆਨ ਮੀਟਿੰਗ ਹੋਈ। ਅਜੇ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਚੱਲ ਰਹੀ ਹੈ ਪਰ ਮੁੱਖ ਮੰਤਰੀ ਮੀਟਿੰਗ ਵਿਚੋਂ ਜਾ ਚੁੱਕੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 6 ਸਤੰਬਰ ਨੂੰ ਸਵੇਰੇ ਮੋਰਚੇ ਵਾਲੀ ਥਾਂ ਉਤੇ 11 ਵਜੇ ਸੂਬਾ ਕਮੇਟੀ ਦੀ ਇਕ ਮੀਟਿੰਗ ਰੱਖੀ ਗਈ ਹੈ, ਉਸ ਵਿਚ ਇਹ ਫੈਸਲਾ ਲਿਆ ਜਾਵੇਗਾ ਕਿ ਜੋ ਮੋਰਚਾ ਸੈਕਟਰ 34 ਚੰਡੀਗੜ੍ਹ ਵਿਖੇ ਲਾਇਆ ਗਿਆ ਹੈ, ਉਸ ਬਾਰੇ ਅੱਗੋਂ ਕੀ ਵਿਚਾਰ ਕਰਨਾ ਹੈ, ਉਸ ਉਤੇ ਗੱਲਬਾਤ ਕੀਤੀ ਜਾਵੇਗੀ ਅਤੇ ਫੈਸਲਾ ਕੀਤਾ ਜਾਵੇਗਾ ਕਿ ਇਸ ਮੋਰਚੇ ਬਾਰੇ ਅੱਗੋਂ ਕੀ ਕਰਨਾ ਹੈ।