JALANDHAR WEATHER

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਰਵਾਨਾ

 ਸ੍ਰੀ ਆਨੰਦਪੁਰ ਸਾਹਿਬ, 7 ਸਤੰਬਰ (ਜੇ.ਐਸ. ਨਿੱਕੂਵਾਲ/ਕਰਨੈਲ ਸਿੰਘ) - ਨਿਮਾਣਿਆਂ ਦੇ ਮਾਣ ਅਤੇ ਨਿਤਾਣਿਆਂ ਦੇ ਤਾਣ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਸੋਢੀ ਸੁਲਤਾਨ ਤੇ ਚੋਥੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੀ ਗੁਰਤਾ ਗੱਦੀ ਤੇ 450 ਸਾਲਾ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਇਕ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਅਤੇ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋ ਗਿਆ । ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਲੋਂ ਕੀਤੀ ਗਈ। ਇਸ ਨਗਰ ਕੀਰਤਨ ਸੰਬੰਧੀ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲ ਕੇ ਗੜ੍ਹਸ਼ੰਕਰ, ਬੰਗਾ, ਫਗਵਾੜਾ, ਜਲੰਧਰ, ਕਰਤਾਰਪੁਰ, ਕਪੂਰਥਲਾ ਤੋਂ ਹੁੰਦਾ ਹੋਇਆ ਸ੍ਰੀ ਗੋਇੰਦਵਾਲ ਸਾਹਿਬ ਪੁੱਜੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ