JALANDHAR WEATHER

ਕਾਂਗਰਸ ਤੇ ਨੈਸ਼ਨਲ ਕਾਨਫ਼ਰੰਸ ਘਾਟੀ ’ਚ ਫੈਲਾਉਣਾ ਚਾਹੁੰਦੇ ਹਨ ਦਹਿਸ਼ਤ- ਅਮਿਤ ਸ਼ਾਹ

ਸ੍ਰੀਨਗਰ, 7 ਸਤੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ ਦੇ ਪਲੌਰਾ ’ਚ ਜਨਤਕ ਮੀਟਿੰਗ ਕੀਤੀ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ਾਹ ਦੀ ਇਹ ਪਹਿਲੀ ਰੈਲੀ ਹੈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ’ਤੇ ਘਾਟੀ ’ਚ ਫਿਰ ਤੋਂ ਦਹਿਸ਼ਤ ਫੈਲਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ-ਨੈਸ਼ਨਲ ਕਾਨਫਰੰਸ ਗਠਜੋੜ ਭਾਰਤ-ਪਾਕਿਸਤਾਨ ਸਰਹੱਦ ’ਤੇ ਵਪਾਰ ਮੁੜ ਸ਼ੁਰੂ ਕਰਨਾ ਚਾਹੁੰਦਾ ਹੈ, ਇਸ ਨਾਲ ਉਸ ਦਾ ਪੈਸਾ ਅੱਤਵਾਦੀਆਂ ਦੇ ਸਮਰਥਕਾਂ ਤੱਕ ਪਹੁੰਚੇਗਾ ਅਤੇ ਇਲਾਕੇ ’ਚ ਫਿਰ ਤੋਂ ਅਸ਼ਾਂਤੀ ਫੈਲ ਜਾਵੇਗੀ। ਹਾਲਾਂਕਿ ਭਾਜਪਾ ਸਰਕਾਰ ਦੇ ਰਹਿੰਦੇ ਹੋਏ ਅਜਿਹਾ ਸੰਭਵ ਨਹੀਂ ਹੋ ਸਕੇਗਾ। ਗ੍ਰਹਿ ਮੰਤਰੀ ਨੇ ਕਿਹਾ ਕਿ ਮੈਂ ਅੱਜ ਕਹਿਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਜੰਮੂ-ਕਸ਼ਮੀਰ ’ਚ ਸ਼ਾਂਤੀ ਨਹੀਂ ਹੋ ਜਾਂਦੀ ਉਦੋਂ ਤੱਕ ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ। ਕਾਂਗਰਸ ਜੇਲ੍ਹ ’ਚ ਬੰਦ ਪੱਥਰਬਾਜ਼ਾਂ ਅਤੇ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਿਲ ਲੋਕਾਂ ਨੂੰ ਰਿਹਾਅ ਕਰਵਾਉਣਾ ਚਾਹੁੰਦੀ ਹੈ, ਤਾਂ ਜੋ ਅੱਤਵਾਦੀ ਮੁੜ ਤੋਂ ਵਾਪਸ ਆ ਸਕਣ। ਉਨ੍ਹਾਂ ਨੇ ਅੱਗੇ ਕਿਹਾ ਕਿ ਆਉਣ ਵਾਲੀ ਚੋਣ ਇਤਿਹਾਸਕ ਹੈ। ਜਦੋਂ ਤੋਂ ਦੇਸ਼ ਆਜ਼ਾਦ ਹੋਇਆ ਹੈ। ਪਹਿਲੀ ਵਾਰ ਭਾਰਤ ਦੇ ਸੰਵਿਧਾਨ, ਜੋ ਬਾਬਾ ਸਾਹਿਬ ਅੰਬੇਡਕਰ ਦੁਆਰਾ ਲਿਖਿਆ ਗਿਆ ਸੀ, ਦੇ ਤਹਿਤ ਵੋਟਿੰਗ ਹੋਣ ਜਾ ਰਹੀ ਹੈ, ਨਾ ਕਿ ਦੋ ਸੰਵਿਧਾਨਾਂ ਦੇ ਤਹਿਤ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ