ਤੇਜਿੰਦਰ ਬਾਂਸਲ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ
ਸੰਗਰੂਰ, 7 ਸਤੰਬਰ (ਧੀਰਜ ਪਸ਼ੋਰੀਆ)-ਸੰਗਰੂਰ ਦਾ ਨਵ-ਵਿਆਹਿਆ ਨੌਜਵਾਨ ਜਿਸ ਦੀ ਕੁਝ ਦਿਨ ਪਹਿਲਾਂ ਸੰਗਰੂਰ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸ਼ਹਿਰ ਵਾਸੀਆਂ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਸਮਾਜ ਸੇਵੀ ਸਤਿੰਦਰ ਸੈਣੀ ਅਤੇ ਹੋਰਨਾਂ ਨੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ।