ਲਖਨਊ 'ਚ ਇਮਾਰਤ ਡਿੱਗਣ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਟਵੀਟ
ਨਵੀਂ ਦਿੱਲੀ, 7 ਸਤੰਬਰ-ਰੱਖਿਆ ਮੰਤਰੀ ਅਤੇ ਲਖਨਊ ਤੋਂ ਲੋਕ ਸਭਾ ਮੈਂਬਰ ਰਾਜਨਾਥ ਸਿੰਘ ਨੇ ਟਵੀਟ ਕੀਤਾ ਕਿ ਲਖਨਊ ਵਿਚ ਇਕ ਇਮਾਰਤ ਦੇ ਡਿੱਗਣ ਦੀ ਖ਼ਬਰ ਬੇਹੱਦ ਦੁਖਦਾਈ ਹੈ। ਮੈਂ ਲਖਨਊ ਦੇ ਜ਼ਿਲ੍ਹਾ ਮੈਜਿਸਟ੍ਰੇਟ ਨਾਲ ਫ਼ੋਨ 'ਤੇ ਗੱਲ ਕੀਤੀ ਹੈ ਅਤੇ ਮੌਕੇ 'ਤੇ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਹੈ। ਸਥਾਨਕ ਪ੍ਰਸ਼ਾਸਨ ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਚਲਾ ਰਿਹਾ ਹੈ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਕਰਨ 'ਚ ਲੱਗਾ ਹੋਇਆ ਹੈ।