ਕਿਸਾਨਾਂ ਦੀ ਕਨਵੈਨਸ਼ਨ ਚ ਹਜ਼ਾਰਾਂ ਲੋਕ ਹੋਏ ਸ਼ਾਮਿਲ
ਟਾਂਡਾ ਉੜਮੁੜ, 8 ਸਤੰਬਰ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿਚ ਪੰਜਾਬ ਦੇ ਭਖ਼ਦੇ ਮਸਲਿਆਂ ਨੂੰ ਲੈ ਕੇ ਦਾਣਾ ਮੰਡੀ ਟਾਂਡਾ 'ਚ ਕਨਵੈਨਸ਼ਨ ਕੀਤੀ ਜਾ ਰਹੀ ਹੈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕਨਵੈਨਸ਼ਨ ਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕਰ ਕੇ ਮਤੇ ਪਾਣ ਕੀਤੇ ਜਾਣਗੇ। ਇਸ ਮੌਕੇ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਕਿ ਕਿਸਾਨੀ ਮਸਲਿਆਂ ਲਈ ਦੋਆਬਾ ਕਿਸਾਨ ਕਮੇਟੀ ਆਪਣਾ ਸੰਘਰਸ਼ ਜਾਰੀ ਰੱਖੇਗੀ।