ਪਰਮਿੰਦਰ ਸਿੰਘ ਢੀਂਡਸਾ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਦੇਣਗੇ ਸਪਸ਼ਟੀਕਰਨ
ਚੰਡੀਗੜ੍ਹ ,8 ਸਤੰਬਰ -ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ੍ਰੀ ਅਕਲ ਤਖ਼ਤ ਸਾਹਿਬ ਵਲੋਂ ਮੇਰੋ ਤੋਂ ਬਤੌਰ ਸਾਬਕਾ ਕੈਬਨਿਟ ਮੰਤਰੀ ਰਹਿੰਦਿਆਂ ਸਪਸ਼ਟੀਕਰਨ ਮੰਗਿਆ ਗਿਆ ਹੈ। ਉਸ ਸਪਸ਼ਟੀਕਰਨ ਦੇਣ ਲਈ ਮੈਂ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਸਪਸ਼ਟੀਕਰਨ ਦੇ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਲਾਇ ਤੁਹਾਡਾ ਜੋ ਵੀ ਫ਼ੈਸਲਾ ਹੋਵੇਗਾ ਮੈਂ ਦਿਨ ਰਾਤ ਉਸ ;ਤੇ ਪਹਿਰਾ ਦੇਵਾਂਗਾ। ਉਨ੍ਹਾਂ ਨੇ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜ਼ੀਡੀਅਮ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਅਸਤੀਫ਼ੇ ਪਿੱਛੇ ਉਨ੍ਹਾਂ ਵਲੋਂ ਸ਼੍ਰੀ ਅਕਾਲ ਤਖ਼ਤ ਉੱਤੇ ਭਲਕੇ ਸੋਮਵਾਰ ਨੂੰ ਪੇਸ਼ ਹੋਣ ਦਾ ਕਾਰਨ ਦੱਸਿਆ ਗਿਆ ਹੈ।