ਸਾਬਕਾ ਅਕਾਲੀ ਮੰਤਰੀ ਸੋਹਨ ਸਿੰਘ ਠੰਡਲ ਨੇ ਅਕਾਲ ਤਖ਼ਤ ਸਕਤਰੇਤ ਵਿਖੇ ਦਿੱਤਾ ਸਪੱਸ਼ਟੀਕਰਨ ਪੱਤਰ
ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਵਿਵਾਦ ਸੰਬੰਧੀ ਸਿੰਘ ਸਾਹਿਬਾਨ ਵਲੋਂ ਬੀਤੇ ਦਿਨੀਂ 17 ਸਾਬਕਾ ਅਕਾਲੀ ਮੰਤਰੀਆਂ ਤੋਂ 15 ਦਿਨ ਦੇ ਅੰਦਰ ਅੰਦਰ ਮੰਗੇ ਗਏ ਸਪੱਸ਼ਟੀਕਰਨ ਦੇ ਸੰਬੰਧ ਵਿਚ ਅੱਜ ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਪੁੱਜੇ। ਇਸ ਮੌਕੇ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਸਿੰਘ ਸਾਹਿਬਾਨ ਦੇ ਆਦੇਸ਼ 'ਤੇ ਉਨ੍ਹਾਂ ਨੇ ਆਪਣਾ ਸਪੱਸ਼ਟੀਕਰਨ ਅੱਜ ਦੇ ਦਿੱਤਾ ਹੈ, ਜੋ ਵੀ ਸਿੰਘ ਸਾਹਿਬਾਨ ਦਾ ਹੁਕਮ ਹੋਵੇਗਾ ਉਸ ਦੀ ਪੂਰੀ ਤਰਾਂ ਪਾਲਣਾ ਕਰਾਂਗਾ।