JALANDHAR WEATHER

ਪੈਟਰੋਲ ਡੀਜਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਦਿੱਤਾ ਮੰਗ ਪੱਤਰ

 ਸੰਗਰੂਰ, 9 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਵਿਚ ਪੈਟਰੋਲ ਡੀਜਲ ਦੀਆਂ ਵਧੀਆ ਕੀਮਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦੇ ਕੇ ਇਸ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ । ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵਲੋ ਲਗਾਤਾਰ ਲੋਕ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਇਸ ਸਰਕਾਰ ਨੇ ਢਾਈ ਸਾਲ ਦੇ ਰਾਜ ਵਿਚ ਹੀ ਪੈਟਰੋਲ ਡੀਜ਼ਲ ਦੀਆਂ ਕੀਮਤਾ ਵਿਚ ਪੰਜ ਵਾਰ ਵਾਧਾ ਕਰ ਦਿੱਤਾ ਹੈ। ਕਦੇ ਗਰੀਨ ਟੈਕਸ, ਕਦੇ ਬੱਸ ਕਿਰਾਇਆ ਵਧਾ ਤੇ ਕਦੇ ਕੁਲੈਕਟਰ ਰੇਟਾਂ ਵਿਚ ਵਾਧਾ, ਰੋਜ਼ਾਨਾ ਦੇ ਅਜਿਹੇ ਫ਼ੈਸਲਿਆਂ ਨੇ ਲੋਕਾਂ ਦਾ ਕਚੂਮਰ ਕੱਢ ਰੱਖਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ