ਜ਼ਿਲ੍ਹਾ ਗੁਰਦਾਸਪੁਰ ਚ ਕੱਲ੍ਹ ਛੁੱਟੀ ਦਾ ਐਲਾਨ
ਬਟਾਲਾ, 9 ਸਤੰਬਰ (ਸਤਿੰਦਰ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿਚ ਕੱਲ੍ਹ ਮਿਤੀ 10 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਛੁੱਟੀ ਘੋਸ਼ਿਤ ਕੀਤੀ ਗਈ ਹੈ। ਮੁੱਖ ਸਕੱਤਰ ਪੰਜਾਬ ਵਲੋਂ ਜਾਰੀ ਕੀਤੇ ਪੱਤਰ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਦਫ਼ਤਰਾ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ।