ਪੰਜਾਬ ਵਾਸੀਆਂ 'ਤੇ ਬੇਲੋੜਾ ਟੈਕਸ ਲਗਾਉਣ 'ਤੇ ਮਾਨ ਸਰਕਾਰ ਦਾ ਪੁਤਲਾ ਫੂਕਿਆ
ਚੋਗਾਵਾਂ, 9 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਮੌਜੂਦਾ ਭਗਵੰਤ ਮਾਨ ਦੀ 'ਆਪ' ਸਰਕਾਰ ਵਲੋਂ ਪੰਜਾਬ ਵਾਸੀਆਂ 'ਤੇ ਬੇਲੋੜਾ ਟੈਕਸ ਲਗਾਉਣ ਦੇ ਵਿਰੋਧ ਵਿਚ ਕਸਬਾ ਚੋਗਾਵਾਂ ਵਿਖੇ ਜਮਹੂਰੀ ਕਿਸਾਨ ਸਭਾ ਤੇ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਸਕੱਤਰ ਵਿਰਸਾ ਸਿੰਘ ਟਪਿਆਲਾ ਦੀ ਅਗਵਾਈ ਹੇਠ ਕਿਸਾਨਾਂ ਮਾਨ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾਗਿਆ । ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਟਰੋਲ, ਡੀਜ਼ਲ, ਬੱਸਾਂ ਦੇ ਕਿਰਾਏ ਚ ਵਾਧਾ ਕਰਕੇ ਪੰਜਾਬ ਦੇ ਲੋਕਾਂ ਨੂੰ ਆਰਥਿਕ ਸੱਟ ਮਾਰੀ ਹੈ, ਜਿਸ ਦਾ ਪੂਰੇ ਪੰਜਾਬ ਵਿਚ ਵਿਰੋਧ ਹੋ ਰਿਹਾ ਹੈ।