ਅਭਿਸ਼ੇਕ ਬੈਨਰਜੀ ਦੀ ਈ.ਡੀ. ਦੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਰੱਦ
ਨਵੀਂ ਦਿੱਲੀ, 9 ਸਤੰਬਰ - ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੇ ਸਕੂਲਾਂ ਵਿਚ ਕਥਿਤ ਭਰਤੀ ਬੇਨਿਯਮੀਆਂ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਟੀ.ਐਮ.ਸੀ. ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਅਤੇ ਉਨ੍ਹਾਂ ਦੀ ਪਤਨੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।