ਜਲੰਧਰ ਦੇ ਇਕ ਨੌਜਵਾਨ ਦੀ ਇੰਗਲੈਂਡ 'ਚ ਸ਼ੱਕੀ ਹਾਲਾਤ 'ਚ ਮੌਤ
ਜਲੰਧਰ, 9 ਸਤੰਬਰ-ਜਲੰਧਰ ਦੇ ਇਕ ਨੌਜਵਾਨ ਦੀ ਇੰਗਲੈਂਡ 'ਚ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵੰਸ਼ਦੀਪ ਸਿੰਘ ਵਾਸੀ ਪਿੰਡ ਗਿੱਦੜਪਿੰਡੀ ਲੋਹੀਆਂ ਖਾਸ ਵਜੋਂ ਹੋਈ ਹੈ। ਮੌਤ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੀ ਉਮਰ ਮਹਿਜ਼ 19 ਸਾਲ ਸੀ।