ਜਬਰ-ਜ਼ਨਾਹ ਪੀੜਤ ਲੜਕੀ ਦਾ ਸੁਨੀਲ ਕੁਮਾਰ ਜਾਖੜ ਨੇ ਜਾਣਿਆ ਹਾਲ-ਚਾਲ
ਜਲੰਧਰ, 9 ਸਤੰਬਰ-ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਦੇ ਸਿਵਲ ਹਸਪਤਾਲ ਪਹੁੰਚ ਕੇ ਜਬਰ-ਜ਼ਨਾਹ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਜਲੰਧਰ ਦੇ ਪੁਲਿਸ ਕਮਿਸ਼ਨਰ ਵੀ ਸਿਵਲ ਹਸਪਤਾਲ ਪੁੱਜੇ। ਦੱਸ ਦਈਏ ਕਿ ਪੰਜਾਬ ਦੇ ਜਲੰਧਰ ਤੋਂ 20 ਸਾਲਾ ਲੜਕੀ ਦਿੱਲੀ 'ਚ ਬੇਹੋਸ਼ੀ ਦੀ ਹਾਲਤ 'ਚ ਮਿਲੀ ਸੀ ਤੇ ਉਸ ਨਾਲ ਜਬਰ-ਜ਼ਨਾਹ ਕੀਤਾ ਗਿਆ ਸੀ। ਦਿੱਲੀ ਪੁਲਿਸ ਨੇ ਉਸ ਦੇ ਪਰਿਵਾਰ ਵਾਲਿਆਂ ਨੂੰ ਇਸ ਮਾਮਲੇ 'ਚ ਜਲੰਧਰ ਦੀ ਪੁਲਿਸ ਨੂੰ ਸੂਚਿਤ ਕੀਤਾ ਸੀ ਤੇ ਕਮਿਸ਼ਨਰੇਟ ਥਾਣਾ ਡਵੀਜ਼ਨ ਨੰਬਰ 5 ਬੀ.ਐਨ.ਐਸ.127 (6) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸ਼ਰਮਨਾਕ ਘਟਨਾ ਨੂੰ 8 ਲੋਕਾਂ ਨੇ ਅੰਜਾਮ ਦਿੱਤਾ।