JALANDHAR WEATHER

ਪਿੰਡ ਮੇਘਾ ਰਾਏ ਹਿਠਾੜ ਵਿਖੇ ਫਿਰਨੀ 'ਤੇ ਨਾਜਾਇਜ਼ ਕਬਜ਼ਾਧਾਰੀਆਂ 'ਤੇ ਚੱਲਿਆ ਪੀਲਾ ਪੰਜਾ

ਗੁਰੂਹਰਸਹਾਏ, 9 ਸਤੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਸਰਹੱਦੀ ਪਿੰਡ ਮੇਘਾ ਰਾਏ ਹਿਠਾੜ ਵਿਖੇ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਭਾਰੀ ਗਿਣਤੀ ਵਿਚ ਪ੍ਰਸ਼ਾਸਨ ਪੁੱਜਿਆ ਹੋਇਆ ਹੈ। ਪਿੰਡ ਦੀ ਫਿਰਨੀ ਦੇ ਕਬਜ਼ੇ ਨੂੰ ਲੈ ਕੇ ਪਹਿਲਾਂ ਵੀ ਸਖਤ ਕਾਰਵਾਈ ਕੀਤੀ ਗਈ ਸੀ। ਦੁਬਾਰਾ ਫਿਰ ਪ੍ਰਸ਼ਾਸਨ ਦੇ ਲਾਮ ਲਸ਼ਕਰ ਵਲੋਂ ਅੱਜ ਫਿਰਨੀ ਤੋਂ ਨਾਜਾਇਜ਼ ਕਬਜ਼ਾ ਹਟਾਇਆ ਜਾ ਰਿਹਾ ਹੈ, ਜਿਸ ਤਹਿਤ ਪੰਚਾਇਤ ਵਿਭਾਗ, ਮਾਲ ਵਿਭਾਗ ਅਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਪਹੁੰਚੀ ਹੋਈ ਹੈ। ਪ੍ਰਸ਼ਾਸਨ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਿਥੇ ਨਾਜਾਇਜ਼ ਕਬਜ਼ਾ ਛੱਡਣ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਜੇ.ਸੀ.ਬੀ. ਮਸ਼ੀਨਾਂ ਨਾਲ ਫਿਰਨੀ 'ਤੇ ਨਾਜਾਇਜ਼ ਕੀਤੇ ਕਬਜ਼ੇ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ, ਜਿਸ ਨਾਲ ਲੋਕਾਂ ਵਿਚ ਭਾਰੀ ਰੋਸ ਪੈਦਾ ਹੋ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ