ਆਈ.ਐਮ.ਏ. ਵਲੋਂ ਸੁਪਰੀਮ ਕੋਰਟ ਦੇ ਨਿਰਦੇਸ਼ 'ਤੇ ਡੂੰਘੀ ਨਿਰਾਸ਼ਾ ਜ਼ਾਹਰ
ਕੋਲਕਾਤਾ, 10 ਸਤੰਬਰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਬੰਗਾਲ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ 'ਤੇ ਡੂੰਘੀ ਨਿਰਾਸ਼ਾ ਜ਼ਾਹਰ ਕੀਤੀ।ਇਹ ਨਿਰਦੇਸ਼ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਸਿਖਿਆਰਥੀ ਡਾਕਟਰ ਦੇ ਜਬਰ ਜਨਾਹ ਅਤੇ ਹੱਤਿਆ ਨੂੰ ਲੈ ਕੇ ਚੱਲ ਰਹੇ ਵਿਰੋਧ ਦੇ ਮੱਦੇਨਜ਼ਰ ਆਇਆ ਹੈ।