ਕੈਂਟਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਦੀ ਮੌਤ
ਨਕੋਦਰ, 10 ਸਤੰਬਰ- ਨਕੋਦਰ ਦੇ ਪਿੰਡ ਸ਼ੰਕਰ ਦੀ ਮੁੱਖ ਸੜਕ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਇਕ ਕੈਂਟਰ ਅਤੇ ਇਕ ਮੋਟਰਸਾਈਕਲ ਦੀ ਟਕੱਰ ਹੋਣ ਕਾਰਨ ਮੋਟਰਸਾਈਕਲ ਸਵਾਰ ਅਕਾਸ਼ ਅਤੇ ਪੂਜਾ ਦੀ ਮੌਤ ਹੋ ਗਈ। ਸ਼ੰਕਰ ਚੋਂਕੀ ਇੰਚਾਰਜ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੰਡੀਗੜ੍ਹ ਤੋਂ ਅਕਾਸ਼ ਅਤੇ ਪੂਜਾ ਦੋਨੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਸਨ ਅਤੇ ਅਚਾਨਕ ਉਨ੍ਹਾਂ ਦਾ ਇਕ ਕੈਂਟਰ ਨਾਲ ਐਕਸੀਡੈਂਟ ਹੋ ਗਿਆ ਅਤੇ ਮੌਕੇ ’ਤੇ ਹੀ ਅਕਾਸ਼ ਦੀ ਮੋਤ ਹੋ ਗਈ ਅਤੇ ਪੂਜਾ ਦੀ ਵੀ ਹਸਪਤਾਲ ਵਿਚ ਇਲਾਜ ਦੌਰਾਨ ਮੋਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।