ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਦਿੱਤਾ ਰੋਸ ਧਰਨਾ
ਢਿਲਵਾਂ,10 ਸਤੰਬਰ (ਪ੍ਰਵੀਨ ਕੁਮਾਰ)- ਜੁਆਇੰਟ ਫੋਰਮ ਦੇ ਸੱਦੇ ’ਤੇ ਅੱਜ ਟੈਕਨੀਕਲ ਸਰਵਿਸਿਸ ਯੂਨੀਅਨ ਸਬ ਡਵੀਜ਼ਨ ਢਿਲਵਾਂ ਦੇ ਪ੍ਰਧਾਨ ਸੁਖਬੀਰ ਸਿੰਘ ਤੇ ਸਕੱਤਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 10 ਸਤੰਬਰ ਤੋਂ 12 ਸਤੰਬਰ ਤੱਕ ਸਮੂਹਿਕ ਛੁੱਟੀ ’ਤੇ ਹਨ ਅਤੇ ਉਨ੍ਹਾਂ ਵਲੋਂ ਸਥਾਨਕ ਬਿਜਲੀ ਘਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਹੈ।