ਨੌਜਵਾਨ ਦੇ ਲੈਫਟੀਨੈਂਟ ਬਣ ਕੇ ਪਿੰਡ ਪਹੁੰਚਣ ਤੇ ਪਿੰਡ ਵਾਸੀਆਂ ਕੀਤਾ ਭਰਵਾਂ ਸਵਾਗਤ
ਓਠੀਆਂ, 10 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਮਾਨਾਂਵਾਲਾ ਦੇ ਨੌਜਵਾਨ ਮਨਿੰਦਰਪਾਲ ਸਿੰਘ ਬਾਠ ਪੁੱਤਰ ਤੀਰਥ ਸਿੰਘ ਦੇ ਲੈਫਟੀਨੈਂਟ ਬਣ ਕੇ ਪਿੰਡ ਪਹੁੰਚਣ ’ਤੇ ਅੱਜ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ।