JALANDHAR WEATHER

ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਤੋਂ ਐਲ.ਈ.ਡੀ. ਸਕਰੀਨਾਂ ਰਾਹੀਂ ਹੋ ਸਕਣਗੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ

ਰਾਜਾਸਾਂਸੀ, 10 ਸਤੰਬਰ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਵੱਡਾ ਉਪਰਾਲਾ ਕਰਦਿਆਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੇਸ਼-ਵਿਦੇਸ਼ ਤੋਂ ਆਉਣ-ਜਾਣ ਵਾਲੇ ਸੈਲਾਨੀਆਂ ਅਤੇ ਸ਼ਰਧਾਲੂਆਂ ਲਈ ਲਾਈਵ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਵੱਡੀਆਂ ਐਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ। ਜਿਥੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਨ ਜਾਰੀ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਹਵਾਈ ਅੱਡੇ ਅੰਦਰ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਮਾਡਲ ਸੁਸ਼ੋਭਿਤ ਹੈ, ਉਥੇ ਦੋ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਹਨ। ਇਸ ਹਵਾਈ ਅੱਡੇ ਉਤੇ ਦੁਨੀਆ ਭਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਆਉਣ ਵਾਲੇ ਸੈਲਾਨੀਆਂ ਜਾਂ ਇਥੋਂ ਵੱਖ-ਵੱਖ ਦੇਸ਼ਾਂ ਅਤੇ ਦੇਸ਼ ਦੇ ਹੋਰ ਸੂਬਿਆਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੀ ਸ਼ਰਧਾ ਭਾਵਨਾ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਲਾਈਵ ਗੁਰਬਾਣੀ ਦਾ ਪ੍ਰਸਾਰਨ ਵਿਖਾਇਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ