ਸਪੱਸ਼ਟੀਕਰਨ ਪੱਤਰ ਦੇਣ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਆਦੇਸ਼ ਪ੍ਰਤਾਪ ਸਿੰਘ ਕੈਰੋਂ
ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ) - ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ।