ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਾਸਾਂਸੀ ਹਵਾਈ ਅੱਡਾ ਪੁੱਜੇ
ਰਾਜਾਸਾਂਸੀ, 11 ਸਤੰਬਰ (ਹਰਦੀਪ ਸਿੰਘ ਖੀਵਾ) - ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਿੱਲੀ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ । ਇਹ ਇਥੋਂ ਬਿਨਾਂ ਕਿਸੇ ਨਾਲ ਗੱਲਬਾਤ ਕਰਦੇ ਹੋਏ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਪੂਰਥਲਾ ਨੂੰ ਰਵਾਨਾ ਹੋ ਗਏ। ਜਿਥੇ ਰੇਲਵੇ ਕੋਚ ਫੈਕਟਰੀ ਦਾ ਦੌਰਾ ਕਰਨਗੇ ਅਤੇ ਅਧਿਕਾਰੀਆਂ ਨਾਲ ਮੀਟਿੰਗ ਅਤੇ ਮੀਡੀਆ ਨਾਲ ਗੱਲਬਾਤ ਕਰਨਗੇ।