ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਰਾਜਪਾਲ ਦੇ ਨਾਂਅ ਦਿੱਤਾ ਮੰਗ ਪੱਤਰ
ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ‘ਆਪ’ ਸਰਕਾਰ ਵਲੋਂ ਲੋਕਾਂ ਉਪਰ ਪਾਏ ਵਿੱਤੀ ਬੋਝ ਦੇ ਖ਼ਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਜ਼ਿਲ੍ਹਾ ਬਠਿੰਡਾ ਦੀ ਜਥੇਬੰਦੀ ਵਲੋਂ ਪੰਜਾਬ ਦੇ ਰਾਜਪਾਲ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਸਰਕਾਰ ਦੇ ਫ਼ੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।