JALANDHAR WEATHER

ਪਰਮਜੀਤ ਸਿੰਘ ਸਰਨਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਪੰਥਕ ਮਸਲਿਆਂ ਸੰਬੰਧੀ ਵਿਚਾਰ ਚਰਚਾ ਕਰਨ ਲਈ ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੇਲੇ ਸਿੱਖ ਕੌਮ ਦੀਆਂ ਸਾਰੀਆਂ ਸੰਸਥਾਵਾਂ ਗੰਭੀਰ ਸੰਕਟ ਵਿਚ ਹਨ ਤੇ ਉਨ੍ਹਾਂ ਨੇ ਇਸ ਸੰਬੰਧੀ ਜਥੇਦਾਰ ਸਾਹਿਬ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਸੰਬੰਧਿਤ ਰਹੇ ਦਿੱਲੀ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ