ਪੰਜਾਬ ਕਾਂਗਰਸ ਵਲੋਂ ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
ਪਟਿਆਲਾ, 11 ਸਤੰਬਰ- ਪੰਜਾਬ ਕਾਂਗਰਸ ਵਲੋਂ ਬਿਜਲੀ ਦਰਾਂ ਦੀਆਂ ਵਧੀਆਂ ਦਰਾਂ ਅਤੇ ‘ਆਪ’ ਸਰਕਾਰ ਵਿਰੁੱਧ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ 7 ਕਿਲੋਵਾਟ ਦੇ ਲੋਡ ਵਾਲਿਆਂ ਨੂੰ 3 ਰੁਪਏ ਸਬਸਿਡੀ ਦਿੱਤੀ ਸੀ, ਸਰਕਾਰ ਨੇ ਇਸ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗੱਲ ਕਰਦੇ ਹਨ ਪਰ ਉਨ੍ਹਾਂ ਨੇ ਮੱਧ ਵਰਗ ’ਤੇ 3 ਰੁਪਏ ਦਾ ਵਾਧੂ ਬੋਝ ਪਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਭਗਵੰਤ ਮਾਨ ਸਰਕਾਰ ਨੂੰ ਮੰਗ ਹੈ ਕਿ ਇਸ ਨੂੰ ਵਾਪਸ ਲਿਆ ਜਾਵੇ ਅਤੇ ਅਸੀਂ ਅੱਜ ਇਸ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਾਂ।