JALANDHAR WEATHER

ਸਿਵਲ ਹਸਪਤਾਲ ਵਿਚ ਡਾਕਟਰਾਂ ਨੇ ਓ.ਪੀ.ਡੀ. ਸੇਵਾਵਾਂ ਤੀਜੇ ਦਿਨ ਵੀ ਰੱਖੀਆਂ ਬੰਦ

ਕਪੂਰਥਲਾ, 11 ਸਤੰਬਰ (ਅਮਨਜੋਤ ਸਿੰਘ ਵਾਲੀਆ)- ਪੀ.ਸੀ.ਐਮ.ਐਸ. ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਸਿਵਲ ਹਸਪਤਾਲ ਵਿਚ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤੀਜੇ ਦਿਨ ਵੀ ਓ.ਪੀ.ਡੀ. ਸੇਵਾਵਾਂ ਬੰਦ ਕਰਕੇ ਤਿੰਨ ਘੰਟੇ ਲਈ ਹੜਤਾਲ ਜਾਰੀ ਰੱਖੀ । ਜਿਸ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਚ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਪੀ.ਸੀ.ਐਮ.ਐਸ. ਜ਼ਿਲ੍ਹਾ ਪ੍ਰੈਸ ਸਕੱਤਰ ਡਾ. ਅਮਨਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਹੜਤਾਲ ਤੀਜੇ ਦਿਨ ਵਿਚ ਦਾਖਲ ਹੋ ਗਈ ਹੈ ਅਤੇ ਅੱਜ ਸ਼ਾਮ ਨੂੰ ਐਸੋਸੀਏਸ਼ਨ ਦੀ ਸਰਕਾਰ ਨਾਲ ਮੀਟਿੰਗ ਹੈ ਜੇ ਸਾਡੇ ਹੱਕ ਵਿਚ ਫੈਸਲਾ ਨਾ ਆਇਆ ਤਾਂ ਇਹ ਤਿੰਨ ਘੰਟੇ ਦੀ ਹੜਤਾਲ 12 ਸਤੰਬਰ ਤੋਂ ਪੂਰੇ ਦਿਨ ਲਈ ਮੁਕੰਮਲ ਹੜਤਾਲ ਕੀਤੀ ਜਾਵੇਗੀ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਇਲਾਜ ਕਰਾਉਣ ਆਏ ਮਰੀਜ਼ਾਂ ਨੇ ਦੱਸਿਆ ਕਿ ਹੜਤਾਲ ਦਾ ਉਨ੍ਹਾਂ ਨੂੰ ਕੋਈ ਪਤਾ ਨਹੀਂ ਸੀ, ਹੁਣ ਉਨ੍ਹਾਂ ਨੂੰ ਖੱਜਲ ਹੋਣਾ ਪੈ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ