ਅਸੀਂ ਆਪਣੀ ਲੜਾਈ ਜਾਰੀ ਰੱਖਾਂਗੇ- ਵਿਨੇਸ਼ ਫੋਗਾਟ
ਜੀਂਦ, (ਹਰਿਆਣਾ), 11 ਸਤੰਬਰ- ਜੁਲਾਨਾ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਕਾਂਗਰਸੀ ਉਮੀਦਵਾਰ ਵਿਨੇਸ਼ ਫੋਗਾਟ ਨੇ ਕਿਹਾ ਕਿ ਸਿਰਫ਼ ਖੇਡਾਂ ਹੀ ਨਹੀਂ, ਮੈਂ ਸੜਕਾਂ, ਬਿਜਲੀ, ਪਾਣੀ ਵਰਗੀਆਂ ਸਾਰੀਆਂ ਸਹੂਲਤਾਂ ਪ੍ਰਦਾਨ ਕਰਾਂਗੀ। ਮੈਂ ਵਿਧਾਨ ਸਭਾ ਵਿਚ ਲੋਕਾਂ ਦੇ ਮੁੱਦੇ ਉਠਾਵਾਂਗੀ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਜੰਤਰ-ਮੰਤਰ ’ਤੇ ਆਪਣਾ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ ਤਾਂ ਸਾਨੂੰ ਦੋ ਭਾਜਪਾ ਨੇਤਾਵਾਂ ਨੇ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਲੜਾਈ ਜਾਰੀ ਰੱਖਾਂਗੇ।