ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਨ 'ਤੇ ਜ਼ਿਲ੍ਹਾ ਪਠਾਨਕੋਟ ਵਿਚ ਛੁੱਟੀ ਦਾ ਐਲਾਨ
ਪਠਾਨਕੋਟ, 11 ਸਤੰਬਰ (ਸੰਧੂ)-ਜਗਤ ਗੁਰੂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਵਸ ਦੇ ਸੰਬੰਧ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਵਲੋਂ ਪੱਤਰ ਜਾਰੀ ਕਰਕੇ ਜ਼ਿਲ੍ਹਾ ਪਠਾਨਕੋਟ ਵਿਚ 12 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।