ਪੁਰਾਣੀ ਰੰਜਿਸ਼ ਦੇ ਚੱਲਦਿਆਂ ਦਿਨ ਦਿਹਾੜੇ ਚੱਲੀਆਂ ਗੋਲੀਆਂ, 1 ਜ਼ਖਮੀ
ਮਕਸੂਦਾਂ, 5 ਅਗਸਤ (ਸੌਰਵ ਮਹਿਤਾ)- ਜਲੰਧਰ ਦੇ ਪਠਾਨਕੋਟ ਚੌਂਕ ’ਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਰੇਰੂ ਪਿੰਡ ’ਚ ਰਹਿਣ ਵਾਲੇ ਦੋ ਗੁੱਟਾਂ ਦੀ ਆਪਸ ’ਚ ਲੜਾਈ ਹੋਈ, ਜਿਸ ਦੀ ਰੰਜਿਸ਼ ਦੇ ਚੱਲਦਿਆਂ ਅੱਜ ਦਿਨ ਦਿਹਾੜੇ ਪਠਾਨਕੋਟ ਚੌਂਕ ’ਚ ਗੋਲੀਆਂ ਚਲਾਈਆਂ ਗਈਆਂ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਜ਼ਖ਼ਮੀ ਹੋਇਆ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਮੌਕੇ ’ਤੇ ਥਾਣਾ 8 ਦੀ ਪੁਲਿਸ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਗੋਲੀਆਂ ਚਲਾਉਣ ਵਾਲੇ ਨੌਜਵਾਨ ਮੌਕੇ ’ਤੋਂ ਫਰਾਰ ਹੋ ਗਏ। ਪੁਲਿਸ ਨੂੰ ਮੌਕੇ ’ਤੇ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ।