ਤਗਮਾ ਜੇਤੂ ਦੀ ਤਰ੍ਹਾਂ ਹੀ ਕੀਤਾ ਜਾਵੇਗਾ ਵਿਨੇਸ਼ ਫੋਗਾਟ ਦਾ ਸਵਾਗਤ- ਨਾਇਬ ਸਿੰਘ ਸੈਣੀ
ਚੰਡੀਗੜ੍ਹ, 8 ਅਗਸਤ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟਵੀਟ ਕਰ ਕਿਹਾ ਕਿ ਸਾਡੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਵਿਨੇਸ਼ ਫੋਗਾਟ ਦਾ ਤਗਮਾ ਜੇਤੂ ਵਾਂਗ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਉਲੰਪਿਕ ਚਾਂਦੀ ਦਾ ਤਗਮਾ ਜੇਤੂ ਨੂੰ ਜੋ ਵੀ ਸਨਮਾਨ, ਇਨਾਮ ਅਤੇ ਸਹੂਲਤਾਂ ਦਿੰਦੀ ਹੈ, ਉਹ ਵਿਨੇਸ਼ ਫੋਗਾਟ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਉਹ ਕਿਸੇ ਵੀ ਕਾਰਨ ਕਰਕੇ ਫਾਈਨਲ ਮੈਚ ਨਹੀਂ ਖ਼ੇਡ ਸਕੀ ਪਰ ਉਹ ਸਾਡੇ ਸਾਰਿਆਂ ਲਈ ਇਕ ਚੈਂਪੀਅਨ ਹੈ।