ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਬ ਭੱਟਾਚਾਰਿਆ ਦਾ ਹੋਇਆ ਦਿਹਾਂਤ
ਕੋਲਕਾਤਾ, 8 ਅਗਸਤ- ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਬ ਭੱਟਾਚਾਰਿਆਦਾ 80 ਸਾਲ ਦੀ ਉਮਰ ਵਿਚ ਅੱਜ ਦਿਹਾਂਤ ਹੋ ਗਿਆ ਹੈ। ਪੱਛਮੀ ਬੰਗਾਲ ਦੇ ਐਲ.ਓ.ਪੀ. ਸੁਵੇਂਦੂ ਅਧਿਕਾਰੀ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ ਦੀ ਆਤਮਾ ਨੂੰ ਸਦੀਵੀ ਸ਼ਾਂਤੀ ਮਿਲੇ।