JALANDHAR WEATHER

ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਾ ਤਸਕਰ ਔਰਤ ਸਮੇਤ 2 ਗ੍ਰਿਫ਼ਤਾਰ

ਫ਼ਿਰੋਜ਼ਪੁਰ, 8 ਅਗਸਤ (ਲਖਵਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6.655 ਕਿਲੋਗ੍ਰਾਮ ਹੈਰੋਇਨ, 6 ਲੱਖ ਰੁਪਏ ਨਸ਼ੇ ਦੀ ਕੀਮਤ ਅਤੇ ਇਕ ਇਨੋਵਾ ਗੱਡੀ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਐੱਸ.ਐੱਸ.ਪੀ. ਸੋਮਿਆ ਮਿਸ਼ਰਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਨਸ਼ੀਲੇ ਪਦਾਰਥਾਂ ਦੀ ਇਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਆਪਣੀ ਇਨੋਵਾ ਕਾਰ ’ਤੇ ਸਵਾਰ ਹੋ ਕੇ ਅੱਗੇ ਕਿਸੇ ਹੋਰ ਵਿਅਕਤੀ ਨੂੰ ਪਹੁੰਚਾਉਣ ਲਈ ਜਾ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ