JALANDHAR WEATHER

ਪੂਜਾ ਖੇਡਕਰ ਮਾਮਲੇ ਵਿਚ ਹਾਈ ਕੋਰਟ ਨੇ ਦਿੱਲੀ ਪੁਲਿਸ ਤੇ ਯੂ.ਪੀ.ਐਸ.ਸੀ. ਨੂੰ ਕੀਤਾ ਨੋਟਿਸ ਜਾਰੀ

ਨਵੀਂ ਦਿੱਲੀ, 12 ਅਗਸਤ- ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਦੀ ਸਾਬਕਾ ਸਿੱਖਿਆਰਥੀ ਅਧਿਕਾਰੀ ਪੂਜਾ ਖੇਡਕਰ, ਜਿਸ ਨੂੰ ਧੋਖੇ ਨਾਲ ਅਪਾਹਜ ਕੋਟੇ ਦਾ ਲਾਭ ਪ੍ਰਾਪਤ ਕਰਨ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ, ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਖੇਡਕਰ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਨੇ ਦਿੱਲੀ ਪੁਲਿਸ ਅਤੇ ਯੂ.ਪੀ.ਐਸ.ਸੀ. ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹੁਣ ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ 21 ਅਗਸਤ ਨੂੰ ਹੋਵੇਗੀ। ਉਦੋਂ ਤੱਕ ਹਾਈਕੋਰਟ ਨੇ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ