ਸ਼੍ਰੋਮਣੀ ਕਮੇਟੀ ਵਲੋਂ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)- ਸਾਰਾਗੜੀ ਕਿਲ੍ਹੇ ਦੀ ਇਤਿਹਾਸਿਕ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਅੱਜ ਸ਼੍ਰੋਮਣੀ ਕਮੇਟੀ ਵਲੋਂ ਵਿਰਾਸਤੀ ਮਾਰਗ ਵਿਖੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਾਰਾਗੜ੍ਹੀ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਮਤਿ ਸਮਾਗਮ ਸਜਾਇਆ ਗਿਆ। ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤੇ ਜਾਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ। ਇੱਥੇ ਜ਼ਿਕਰਯੋਗ ਹੈ ਕਿ ਅੱਜ ਦੇ ਦਿਨ 127 ਵਰ੍ਹੇ ਪਹਿਲਾਂ 36 ਸਿੱਖ ਬਟਾਲੀਅਨ ਦੇ ਬਹਾਦਰ ਸਿੱਖ ਸੈਨਿਕਾਂ ਨੇ ਸਾਰਾਗੜ੍ਹੀ ਕਿਲ੍ਹੇ ਵਿਚ ਆਪਣੀ ਸ਼ਹਾਦਤ ਦਿੱਤੀ ਸੀ।